Ik chera Shiv kumar

ਉਹ ਜਦ ਮਿਲਦਾ ਮੁਸਕਾਂਦਾ
ਤੇ ਗੱਲਾਂ ਕਰਦਾ ਹੈ
ਸਾਦ-ਮੁਰਾਦਾ ਆਸ਼ਕ ਚਿਹਰਾ
ਝਮ ਝਮ ਕਰਦਾ ਹੈ
ਨਿਰਮਲ ਚੋਅ ਦੇ ਜਲ ਵਿਚ
ਪੁਹ ਦਾ ਸੂਰਜ ਤਰਦਾ ਹੈ
ਕੁਹਰਾਈਆਂ ਅੱਖੀਆਂ ਵਿਚ
ਘਿਉ ਦਾ ਦੀਵਾ ਬਲਦਾ ਹੈ
ਲੋਕ ਗੀਤ ਦਾ ਬੋਲ
ਦੰਦਾਸੀ ਅੱਗ ਵਿਚ ਸੜਦਾ ਹੈ
ਬੂਰੀਂ ਆਏ ਅੰਬਾਂ ‘ਤੇ
ਪੁਰਵੱਈਆ ਵਗਦਾ ਹੈ
ਝਿੜੀਆਂ ਦੇ ਵਿਚ ਕਾਲਾ ਬੱਦਲ
ਛਮ ਛਮ ਵਰ੍ਹਦਾ ਹੈ
ਆਸ਼ਕ, ਪੀਰ, ਫ਼ਕੀਰ ਕੋਈ ਸਾਈਂ
ਦੋਹੜੇ ਪੜ੍ਹਦਾ ਹੈ
ਤਕੀਏ ਉੱਗਿਆ ਥੋਹਰ ਦਾ ਬੂਟਾ
ਚੁੱਪ ਤੋਂ ਡਰਦਾ ਹੈ
ਵਣਜਾਰੇ ਦੀ ਅੱਗ ਦਾ ਧੂੰਆਂ
ਥੇਹ ‘ਤੇ ਤਰਦਾ ਹੈ
ਮੜ੍ਹੀਆਂ ਵਾਲਾ ਮੰਦਰ
ਰਾਤੀਂ ਗੱਲਾਂ ਕਰਦਾ ਹੈ ।
download (1)download (2)download (3)

Please follow and like us: